
ਪਟਿਆਲਾ, 19 ਫਰਵਰੀ: (ਧਰਮਵੀਰ ਨਾਗਪਾਲ) ਬੈਂਕਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ ਜਿਸ ਵਿੱਚ ਪੁਲਿਸ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੈਂਕਾਂ ਦੇ ਅੰਦਰੂਨੀ ਹਿੱਸਿਆ ਤੋਂ ਇਲਾਵਾ ਬਾਹਰੀ ਹਿੱਸਿਆ ਅਤੇ ਖਾਸ ਕਰਕੇ ਸਮੂਹ ਏ.ਟੀ.ਐਮਜ਼ 'ਚ ਉਚ ਮਿਆਰ ਦੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ ਅਤੇ ਇਨ•ਾਂ ਕੈਮਰਿਆਂ ਦੇ ਦੁਆਲੇ ਢੁਕਵੀਂ ਰੌਸ਼ਨੀ ਦੀ ਵਿਵਸਥਾ ਹੋਵੇ ਤਾਂ ਜੋ ਰਿਕਾਰਡਿੰਗ ਵਿੱਚ ਹਰੇਕ ਵਿਅਕਤੀ ਸਾਫ਼ ਨਜ਼ਰ ਆ ਸਕੇ। ਉਨ•ਾਂ ਨੇ ਕਿਹਾ ਕਿ ਸਾਰੇ ਬੈਂਕਾਂ ਦੀਆਂ ਸ਼ਾਖਾਵਾਂ ਵਿੱਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਲੋੜ ਮੁਤਾਬਕ ਸਿਖਲਾਈ ਦਿਵਾਉਣ ਤੋਂ ਇਲਾਵਾ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਸ਼ਾਟ ਸਰਕਟ ਜਾਂ ਕਿਸੇ ਹੋਰ ਸੰਕਟਕਾਲੀਨ ਸਥਿਤੀ ਵਿੱਚ ਉਹ ਇਨ•ਾਂ ਯੰਤਰਾਂ ਦੀ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾ ਸਕਣ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਇੱਕ ਹੋਰ ਮੀਟਿੰਗ ਦੌਰਾਨ ਬੈਂਕਾਂ ਦੀ ਪ੍ਰਗਤੀ ਅਤੇ ਵੱਖ ਵੱਖ ਸਰਕਾਰੀ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਬੈਂਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦਾ ਜਾਇਜ਼ਾ ਲਿਆ ਗਿਆ। ਜ਼ਿਲ•ਾ ਲੀਡ ਮੈਨੇਜਰ ਸ਼੍ਰੀ ਜਤਿੰਦਰ ਸਿੰਘ ਨੇ ਜਾਣੂ ਕਰਵਾਇਆ ਕਿ ਖੇਤੀਬਾੜੀ ਤੇ ਹੋਰ ਸਹਾਇਕ ਧੰਦਿਆਂ ਲਈ ਲੋੜਵੰਦਾਂ ਨੂੰ ਕਰਜ਼ੇ ਮੁਹੱਈਆ ਕਰਵਾਉਣ ਸਬੰਧੀ ਦਸੰਬਰ 2015 ਤੱਕ 87 ਫੀਸਦੀ ਟੀਚੇ ਨੂੰ ਪੂਰਾ ਕਰ ਲਿਆ ਗਿਆ ਹੈ ਜਦਕਿ ਵਪਾਰ, ਉਦਯੋਗਾਂ, ਦੁਕਾਨਾਂ ਆਦਿ ਸਬੰਧੀ ਨਿਰਧਾਰਤ ਟੀਚੇ ਤੋਂ ਦੁੱਗਣੀ ਪ੍ਰਾਪਤੀ ਦਰਜ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਘਰਾਂ ਅਤੇ ਸਿੱਖਿਆ ਸਬੰਧੀ ਕਰਜ਼ੇ ਮੁਹੱਈਆ ਕਰਵਾਉਣ ਦਾ ਟੀਚਾ 57 ਫੀਸਦੀ ਪ੍ਰਾਪਤ ਹੋ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਮੇਂ ਸਿਰ ਕਰਜ਼ੇ ਮੁਹੱਈਆ ਕਰਵਾਏ ਜਾਣ ਅਤੇ ਨਿਰਧਾਰਤ ਟੀਚੇ ਨੂੰ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਡੇਅਰੀ ਵਿਕਾਸ, ਮੱਛੀ ਪਾਲਣ, ਖੇਤੀਬਾੜੀ, ਸਵੈ ਸਹਾਇਤਾ ਸਮੂਹਾਂ, ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਮੁਦਰਾ ਯੋਜਨਾ, ਰੁਪਏ ਕਾਰਡ ਦੀ ਪ੍ਰਗਤੀ, ਨਾਬਾਰਡ ਦੀਆਂ ਸਕੀਮਾਂ, ਆਰਸੇਟੀ ਸਮੇਤ ਹੋਰ ਮਾਮਲਿਆਂ ਬਾਰੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ। ਉਨ•ਾਂ ਕਿਹਾ ਕਿ ਹਰੇਕ ਸ਼ੁੱਕਰਵਾਰ ਪਿੰਡਾਂ 'ਚ ਖੁੱਲ•ੇ ਬੈਂਕਾਂ ਦੀਆਂ ਸ਼ਾਖਾਵਾਂ ਵਿੱਚ ਲੋਕ ਜਾਗਰੂਕਤਾ ਹਿੱਤ ਕੈਂਪ ਲਗਾਏ ਜਾਣ ਤਾਂ ਜੋ ਲੋਕ ਰਾਸ਼ੀ ਦੇ ਆਦਾਨ ਪ੍ਰਦਾਨ ਲਈ ਬੈਂਕਿੰਗ ਪ੍ਰਕਿਰਿਆ ਦੀ ਵੱਧ ਤੋਂ ਵੱਧ ਵਰਤੋਂ ਕਰ ਸਕਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਮੋਹਿੰਦਰਪਾਲ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਵਿਨੋਦ ਗਾਗਟ, ਐਸ.ਪੀ (ਸਿਟੀ) ਸ਼੍ਰੀ ਦਲਜੀਤ ਸਿੰਘ ਰਾਣਾ, ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਅਸ਼ੋਕ ਰੌਣੀ, ਜ਼ਿਲ•ਾ ਵਿਕਾਸ ਮੈਨੇਜਰ ਨਾਬਾਰਡ ਸ਼੍ਰੀ ਜੇ.ਪੀ.ਐਸ. ਅਹੂਜਾ, ਏ.ਜੀ.ਐਮ ਰਿਜ਼ਰਵ ਬੈਂਕ ਆਫ਼ ਇੰਡੀਆ ਸ਼੍ਰੀ ਸ਼ਿਵ ਸਿੰਘ ਅਧਿਕਾਰੀ, ਡਿਪਟੀ ਡਾਇਰੈਕਟਰ ਆਰਸੇਟੀ ਸ਼੍ਰੀ ਐਸ.ਪੀ ਕੌਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Share